ਮਾਇਆ ਮੋਹੁ ਇਸੁ ਮਨਹਿ ਨਚਾਏ ਅੰਤਰਿ ਕਪਟੁ ਦੁਖੁ ਪਾਵਣਿਆ ॥੪॥
ਪਦਾਰਥਾਂ ਦੀ ਪ੍ਰੀਤ ਇਸ ਮਨੂਏ ਨੂੰ ਨਚਾਉਂਦੀ ਹੈ ਤੇ ਦਿਲ ਦੀ ਮੱਕਾਰੀ ਦੇ ਕਾਰਨ ਬੰਦਾ ਤਕਲੀਫ ਉਠਾਉਂਦਾ ਹੈ। ਗੁਰਮੁਖਿ ਭਗਤਿ ਜਾ ਆਪਿ ਕਰਾਏ ॥ ਜਦ ਗੁਰਾਂ ਦੇ ਰਾਹੀਂ, ਵਾਹਿਗੁਰੂ ਖੁਦ ਆਪਣੀ ਸੇਵਾ ਬੰਦੇ ਪਾਸੋਂ ਕਰਵਾਉਂਦਾ ਹੈ, ਤਨੁ ਮਨੁ ਰਾਤਾ ਸਹਜਿ ਸੁਭਾਏ ॥ ਤਾਂ ਉਸ ਦੀ ਦੇਹਿ ਤੇ ਆਤਮਾ ਨਿਰਯਤਨ ਹੀ ਉਸ ਦੇ ਪ੍ਰੇਮ ਨਾਲ ਰੰਗੇ ਜਾਂਦੇ ਹਨ। ਬਾਣੀ ਵਜੈ ਸਬਦਿ ਵਜਾਏ ਗੁਰਮੁਖਿ ਭਗਤਿ ਥਾਇ ਪਾਵਣਿਆ ॥੫॥ ਪਵਿੱਤ੍ਰ ਪੁਰਸ਼, ਜਿਸ ਦੇ ਅੰਦਰ ਗੁਰਬਾਣੀ ਗੂੰਜਦੀ ਤੇ ਬੈਕੁੰਠੀ ਕੀਰਤਨ ਹੁੰਦਾ ਹੈ, ਦੀ ਸੇਵਾ ਕਬੂਲ ਹੋ ਜਾਂਦੀ ਹੈ। ਬਹੁ ਤਾਲ ਪੂਰੇ ਵਾਜੇ ਵਜਾਏ ॥ ਅਧਰਮੀ ਸੁਰਤਾਲ ਮਿਲਾਉਂਦਾ ਹੈ ਅਤੇ ਘਣੇ ਸੰਗੀਤਕ ਸਾਜ਼ ਵਜਾਉਂਦਾ ਹੈ, ਨਾ ਕੋ ਸੁਣੇ ਨ ਮੰਨਿ ਵਸਾਏ ॥ ਪ੍ਰੰਤੂ ਨਾਂ ਕੋਈ ਉਨ੍ਹਾਂ ਨੂੰ ਸਰਵਣ ਕਰਦਾ ਤੇ ਨਾਂ ਹੀ ਚਿੱਤ ਅੰਦਰ ਟਿਕਾਉਂਦਾ ਹੈ। ਮਾਇਆ ਕਾਰਣਿ ਪਿੜ ਬੰਧਿ ਨਾਚੈ ਦੂਜੈ ਭਾਇ ਦੁਖੁ ਪਾਵਣਿਆ ॥੬॥ ਪੈਸੇ ਟੁੱਕਰ ਦੀ ਖਾਤਰ ਅਖਾੜਾ ਬਣਾ ਕੇ ਉਹ ਲਿਰਤਕਾਰੀ ਕਰਦਾ ਹੈ। ਦਵੈਤ-ਭਾਵ ਦੇ ਰਾਹੀਂ ਉਹ ਤਕਲੀਫ ਉਠਾਉਂਦਾ ਹੈ। ਜਿਸੁ ਅੰਤਰਿ ਪ੍ਰੀਤਿ ਲਗੈ ਸੋ ਮੁਕਤਾ ॥ ਜਿਸ ਦਾ ਦਿਲ ਪ੍ਰਭੂ ਦੇ ਪ੍ਰੇਮ ਨਾਲ ਰੰਗੀਜਿਆਂ ਹੈ ਉਹ ਬੰਦ ਖਲਾਸ ਹੈ। ਇੰਦ੍ਰੀ ਵਸਿ ਸਚ ਸੰਜਮਿ ਜੁਗਤਾ ॥ ਆਪਣੇ ਭੋਗ-ਅੰਗ ਨੂੰ ਕਾਬੂ ਕਰਕੇ ਪ੍ਰਾਣੀ ਸੱਚ ਤੇ ਸਵੈ-ਕਾਬੂ ਦੇ ਰਸਤੇ ਨੂੰ ਪਾ ਲੈਂਦਾ ਹੈ। ਗੁਰ ਕੈ ਸਬਦਿ ਸਦਾ ਹਰਿ ਧਿਆਏ ਏਹਾ ਭਗਤਿ ਹਰਿ ਭਾਵਣਿਆ ॥੭॥ ਗੁਰਾਂ ਦੇ ਉਪਦੇਸ਼ ਤਾਬੇ ਉਹ ਸਦੀਵ ਹੀ ਵਾਹਿਗੁਰੂ ਦਾ ਸਿਮਰਨ ਕਰਦਾ ਹੈ। ਇਹ ਅਨੁਰਾਗ ਵਾਹਿਗੁਰੂ ਨੂੰ ਚੰਗਾ ਲੱਗਦਾ ਹੈ। ਗੁਰਮੁਖਿ ਭਗਤਿ ਜੁਗ ਚਾਰੇ ਹੋਈ ॥ ਗੁਰਾਂ ਦੇ ਉਪਦੇਸ਼ ਦੁਆਰਾ ਹੀ ਚੌਹਾਂ ਯੁਗਾਂ ਅੰਦਰ ਸਾਹਿਬ ਦੀ ਪ੍ਰੇਮ-ਮਈ ਸੇਵਾ ਪਰਾਪਤ ਹੁੰਦੀ ਹੈ। ਹੋਰਤੁ ਭਗਤਿ ਨ ਪਾਏ ਕੋਈ ॥ ਕਿਸੇ ਹੋਰਸ ਜਰੀਏ ਨਾਲ ਸਾਹਿਬ ਦੀ ਪ੍ਰੇਮ-ਮਈ ਸੇਵਾ ਕੋਈ ਜਣਾ ਪਰਾਪਤ ਨਹੀਂ ਕਰ ਸਕਦਾ। ਨਾਨਕ ਨਾਮੁ ਗੁਰ ਭਗਤੀ ਪਾਈਐ ਗੁਰ ਚਰਣੀ ਚਿਤੁ ਲਾਵਣਿਆ ॥੮॥੨੦॥੨੧॥ ਨਾਨਕ, ਮਾਲਕ ਦਾ ਨਾਮ ਗੁਰਾਂ ਦੀ ਟਹਿਲ ਸੇਵਾ ਅਤੇ ਗੁਰਾਂ ਦੇ ਪੈਰਾਂ ਨਾਲ ਮਨ ਜੋੜਣ ਦੁਆਰਾ ਪਾਇਆ ਜਾਂਦਾ ਹੈ। ਮਾਝ ਮਹਲਾ ੩ ॥ ਮਾਝ, ਤੀਜੀ ਪਾਤਸ਼ਾਹੀ। ਸਚਾ ਸੇਵੀ ਸਚੁ ਸਾਲਾਹੀ ॥ ਸੱਚੇ ਸਾਈਂ ਦੀ ਮੈਂ ਘਾਲ ਕਮਾਉਂਦਾ ਹਾਂ ਤੇ ਸੱਚੇ ਸਾਈਂ ਦੀ ਹੀ ਪਰਸੰਸਾ ਕਰਦਾ ਹਾਂ। ਸਚੈ ਨਾਇ ਦੁਖੁ ਕਬ ਹੀ ਨਾਹੀ ॥ ਸੱਚੇ ਨਾਮ ਨਾਲ ਆਦਮੀ ਨੂੰ ਕਸ਼ਟ ਕਦਾਚਿਤ ਨਹੀਂ ਚਿਮੜਦਾ। ਸੁਖਦਾਤਾ ਸੇਵਨਿ ਸੁਖੁ ਪਾਇਨਿ ਗੁਰਮਤਿ ਮੰਨਿ ਵਸਾਵਣਿਆ ॥੧॥ ਜੋ ਆਰਾਮ ਬਖਸ਼ਣਹਾਰ ਦੀ ਸੇਵਾ ਕਰਦੇ ਹਨ, ਉਹ ਆਰਾਮ ਪਾਉਂਦੇ ਹਨ, ਅਤੇ ਗੁਰਾਂ ਦੀ ਸਿਆਣਪ ਨੂੰ ਆਪਣੇ ਦਿਲ ਵਿੱਚ ਟਿਕਾਉਂਦੇ ਹਨ। ਹਉ ਵਾਰੀ ਜੀਉ ਵਾਰੀ ਸੁਖ ਸਹਜਿ ਸਮਾਧਿ ਲਗਾਵਣਿਆ ॥ ਮੈਂ ਬਲਿਹਾਰ ਹਾਂ, ਮੇਰੀ ਜਿੰਦਗੀ ਬਲਿਹਾਰ ਹੈ, ਉਨ੍ਹਾਂ ਉਤੋਂ ਜੋ ਸੁਖੈਨ ਹੀ ਅਡੋਲਤਾ ਅੰਦਰ ਤਾੜੀ ਲਾਉਂਦੇ ਹਨ। ਜੋ ਹਰਿ ਸੇਵਹਿ ਸੇ ਸਦਾ ਸੋਹਹਿ ਸੋਭਾ ਸੁਰਤਿ ਸੁਹਾਵਣਿਆ ॥੧॥ ਰਹਾਉ ॥ ਜੋ ਵਾਹਿਗੁਰੂ ਦੀ ਸੇਵਾ ਕਰਦੇ ਹਨ, ਉਹ ਹਮੇਸ਼ਾਂ ਸੁੰਦਰ ਭਾਸਦੇ ਹਨ ਅਤੇ ਸੁਭਾਇਮਾਨ ਹੈ ਉਨ੍ਹਾਂ ਦੀ ਵਡਿਆਈ ਅਤੇ ਸਮਝ ਸੋਚ। ਠਹਿਰਾਉ। ਸਭੁ ਕੋ ਤੇਰਾ ਭਗਤੁ ਕਹਾਏ ॥ ਹਰ ਜਣਾ ਆਪਦੇ ਆਪ ਨੂੰ ਤੇਰਾ ਉਪਾਸ਼ਕ ਅਖਵਾਉਂਦਾ ਹੈ। ਸੇਈ ਭਗਤ ਤੇਰੈ ਮਨਿ ਭਾਏ ॥ ਕੇਵਲ ਉਹੀ ਤੇਰੇ ਉਪਾਸ਼ਕ ਹਨ ਜੋ ਤੇਰੇ ਚਿੱਤ ਨੂੰ ਚੰਗੇ ਲੱਗਦੇ ਹਨ, ਹੈ ਮਾਲਕ! ਸਚੁ ਬਾਣੀ ਤੁਧੈ ਸਾਲਾਹਨਿ ਰੰਗਿ ਰਾਤੇ ਭਗਤਿ ਕਰਾਵਣਿਆ ॥੨॥ ਸੱਚੀ ਗੁਰਬਾਣੀ ਦੇ ਜਰੀਏ ਉਹੀ ਤੇਰੀ ਸਿਫ਼ਤ-ਸਨਾ ਕਰਦੇ ਹਨ ਅਤੇ ਤੇਰੀ ਪ੍ਰੀਤ ਨਾਲ ਰੰਗੇ ਹੋਏ ਉਹ ਪ੍ਰੇਮ-ਮਈ ਘਾਲ ਕਮਾਉਂਦੇ ਹਨ। ਸਭੁ ਕੋ ਸਚੇ ਹਰਿ ਜੀਉ ਤੇਰਾ ॥ ਸਾਰੇ ਤੇਰੇ ਹਨ, ਹੈ ਮੇਰੇ ਪੂਜਯ ਸੱਚੇ ਵਾਹਿਗੁਰੂ! ਗੁਰਮੁਖਿ ਮਿਲੈ ਤਾ ਚੂਕੈ ਫੇਰਾ ॥ ਜਦ ਇਨਸਾਨ ਮੁਖੀ ਗੁਰਦੇਵ ਜੀ ਨੂੰ ਮਿਲ ਪੈਦਾ ਹੈ, ਤਦ ਉਸ ਦਾ ਆਵਾਉਗਣ ਦਾ ਚੱਕ ਮੁਕ ਜਾਂਦਾ ਹੈ। ਜਾ ਤੁਧੁ ਭਾਵੈ ਤਾ ਨਾਇ ਰਚਾਵਹਿ ਤੂੰ ਆਪੇ ਨਾਉ ਜਪਾਵਣਿਆ ॥੩॥ ਜਦ ਤੂੰ ਚਾਹੁੰਦਾ ਹੈ ਤੂੰ ਤਦ ਬੰਦੇ ਨੂੰ ਆਪਦੇ ਨਾਮ ਅੰਦਰ ਗਚ ਕਰ ਦਿੰਦਾ ਹੈ ਅਤੇ ਤੂੰ ਖੁਦ ਹੀ ਉਸ ਪਾਸੋਂ ਆਪਣੇ ਨਾਮ ਦਾ ਉਚਾਰਣ ਕਰਵਾਉਂਦਾ ਹੈ। ਗੁਰਮਤੀ ਹਰਿ ਮੰਨਿ ਵਸਾਇਆ ॥ ਗੁਰਾਂ ਦੇ ਉਪਦੇਸ਼ ਦੁਆਰਾ ਮੈਂ ਵਾਹਿਗੁਰੂ ਨੂੰ ਆਪਦੇ ਚਿੱਤ ਅੰਦਰ ਅਸਥਾਪਨ ਕੀਤਾ ਹੈ। ਹਰਖੁ ਸੋਗੁ ਸਭੁ ਮੋਹੁ ਗਵਾਇਆ ॥ ਖੁਸ਼ੀ, ਗਮੀ ਅਤੇ ਸਮੂਹ ਸੰਸਾਰੀ ਮਮਤਾ ਮੈਂ ਜੜ੍ਹੋ ਪੁੱਟ ਛੱਡੀਆਂ ਹਨ। ਇਕਸੁ ਸਿਉ ਲਿਵ ਲਾਗੀ ਸਦ ਹੀ ਹਰਿ ਨਾਮੁ ਮੰਨਿ ਵਸਾਵਣਿਆ ॥੪॥ ਇਕ ਸਾਹਿਬ ਦੇ ਸਨੇਹ ਨਾਲ ਮੈਂ ਸਦੀਵ ਹੀ ਰੰਗਿਆ ਹੋਇਆ ਹਾਂ ਅਤੇ ਰੱਬ ਦੇ ਨਾਮ ਨੂੰ ਮੈਂ ਆਪਦੇ ਰਿਦੇ ਵਿੱਚ ਟਿਕਾਇਆ ਹੋਇਆ ਹੈ। ਭਗਤ ਰੰਗਿ ਰਾਤੇ ਸਦਾ ਤੇਰੈ ਚਾਏ ॥ ਅਨੁਰਾਗੀ ਤੇਰੀ ਪ੍ਰੀਤ ਨਾਲ ਰੰਗੇ ਹੋਏ ਹਨ ਅਤੇਹਮੇਸ਼ਾ ਤੇਰੇ ਅਨੰਦ ਅੰਦਰ ਹਨ, ਹੈ ਸੁਆਮੀ। ਨਉ ਨਿਧਿ ਨਾਮੁ ਵਸਿਆ ਮਨਿ ਆਏ ॥ ਨਾਮ ਦੇ ਨੌ ਖ਼ਜ਼ਾਨੇ ਆ ਕੇ ਉਨ੍ਹਾਂ ਦਾ ਚਿੱਤ ਅੰਦਰ ਟਿਕੇ ਹੋਏ ਹਨ। ਪੂਰੈ ਭਾਗਿ ਸਤਿਗੁਰੁ ਪਾਇਆ ਸਬਦੇ ਮੇਲਿ ਮਿਲਾਵਣਿਆ ॥੫॥ ਪੂਰਨ ਚੰਗੀ ਕਿਸਮਤ ਦੁਆਰਾ ਉਹ ਸੱਚੇ ਗੁਰਾਂ ਨੂੰ ਪਰਾਪਤ ਕਰਦੇ ਹਨ, ਜੋ ਨਾਮ ਦੇ ਰਾਹੀਂ, ਉਨ੍ਹਾਂ ਨੂੰ ਸੁਆਮੀ ਦੇ ਮਿਲਾਪ ਵਿੱਚ ਮਿਲਾ ਦਿੰਦੇ ਹਨ। ਤੂੰ ਦਇਆਲੁ ਸਦਾ ਸੁਖਦਾਤਾ ॥ ਤੂੰ ਮਿਹਰਵਾਨ ਤੇ ਹਮੇਸ਼ਾਂ ਆਰਾਮ ਬਖਸ਼ਣਹਾਰ ਹੈ। ਤੂੰ ਆਪੇ ਮੇਲਿਹਿ ਗੁਰਮੁਖਿ ਜਾਤਾ ॥ ਤੂੰ ਆਪ ਹੀ ਇਨਸਾਨ ਨੂੰ ਆਪਦੇ ਨਾਲ ਮਿਲਾਉਂਦਾ ਹੈ ਅਤੇ ਗੁਰਾਂ ਦੇ ਰਾਹੀਂ ਤੂੰ ਜਾਣਿਆ ਜਾਂਦਾ ਹੈ। ਤੂੰ ਆਪੇ ਦੇਵਹਿ ਨਾਮੁ ਵਡਾਈ ਨਾਮਿ ਰਤੇ ਸੁਖੁ ਪਾਵਣਿਆ ॥੬॥ ਤੂੰ ਖੁਦ ਹੀ ਆਪਦੇ ਨਾਮ ਦੀ ਬਜੁਰਗੀ ਪਰਦਾਨ ਕਰਦਾ ਹੈ। ਨਾਮ ਨਾਲ ਰੰਗੀਜਣ ਦੁਆਰਾ ਪ੍ਰਾਣੀ ਆਰਾਮ ਪਾਉਂਦਾ ਹੈ। ਸਦਾ ਸਦਾ ਸਾਚੇ ਤੁਧੁ ਸਾਲਾਹੀ ॥ ਹਮੇਸ਼ਾਂ ਤੇ ਹਮੇਸ਼ਾਂ ਹੈ ਸੱਚੇ ਸੁਆਮੀ ਮੈਂ ਤੇਰੀ ਉਸਤਤੀ ਕਰਦਾ ਹਾਂ। ਗੁਰਮੁਖਿ ਜਾਤਾ ਦੂਜਾ ਕੋ ਨਾਹੀ ॥ ਗੁਰਾਂ ਦੇ ਰਾਹੀਂ ਮੈਂ ਅਨੁਭਵ ਕੀਤਾ ਹੈ ਕਿ ਦੂਸਰਾ ਹੋਰ ਕੋਈ ਨਹੀਂ। ਏਕਸੁ ਸਿਉ ਮਨੁ ਰਹਿਆ ਸਮਾਏ ਮਨਿ ਮੰਨਿਐ ਮਨਹਿ ਮਿਲਾਵਣਿਆ ॥੭॥ ਇਕ ਸੁਆਮੀ ਨਾਲ ਮੇਰਾ ਚਿੱਤ ਅਭੇਦ ਹੋਇਆ ਰਹਿੰਦਾ ਹੈ। ਜਦ ਇਨਸਾਨ ਸਾਹਿਬ ਦਾ ਅਨੁਰਾਗੀ ਹੋ ਜਾਂਦਾ ਹੈ ਉਹ ਉਸ ਨੂੰ ਉਸ ਦੇ ਮਨ ਵਿੱਚ ਹੀ ਆ ਮਿਲਦਾ ਹੈ। ਗੁਰਮੁਖਿ ਹੋਵੈ ਸੋ ਸਾਲਾਹੇ ॥ ਜੋ ਗੁਰੂ ਅਨੁਸਾਰੀ ਹੋ ਜਾਂਦਾ ਹੈ ਉਹ ਮਾਲਕ ਦੀ ਪਰਸੰਸਾ ਕਰਦਾ ਹੈ। ਸਾਚੇ ਠਾਕੁਰ ਵੇਪਰਵਾਹੇ ॥ ਸੱਚਾ ਸਾਹਿਬ ਮੁਛੰਦਗੀ-ਰਹਿਤ ਹੈ। ਨਾਨਕ ਨਾਮੁ ਵਸੈ ਮਨ ਅੰਤਰਿ ਗੁਰ ਸਬਦੀ ਹਰਿ ਮੇਲਾਵਣਿਆ ॥੮॥੨੧॥੨੨॥ ਨਾਨਕ ਗੁਰਾਂ ਦੇ ਵੁਪਦੇਸ਼ ਦੁਆਰਾ ਨਾਮ ਚਿੱਤ ਵਿੱਚ ਨਿਵਾਸ ਕਰ ਲੈਂਦਾ ਹੈ ਅਤੇ ਇਨਸਾਨ ਵਾਹਿਗੁਰੂ ਨਾਲ ਮਿਲ ਪੈਦਾ ਹੈ। ਮਾਝ ਮਹਲਾ ੩ ॥ ਮਾਝ, ਤੀਜੀ ਪਾਤਸ਼ਾਹੀ। ਤੇਰੇ ਭਗਤ ਸੋਹਹਿ ਸਾਚੈ ਦਰਬਾਰੇ ॥ ਤੇਰੇ ਜਾਨਿਸਾਰ ਤੇਰੀ ਸੱਚੀ ਦਰਗਾਹ ਅੰਦਰ ਸੋਹਣੇ ਲਗਦੇ ਹਨ। ਗੁਰ ਕੈ ਸਬਦਿ ਨਾਮਿ ਸਵਾਰੇ ॥ ਗੁਰਾਂ ਦੇ ਉਪਦੇਸ਼ ਰਾਹੀਂ ਉਹ ਨਾਮ ਨਾਲ ਸਸ਼ੋਭਤ ਹੋ ਜਾਂਦੇ ਹਨ। ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣ ਕਹਿ ਗੁਣੀ ਸਮਾਵਣਿਆ ॥੧॥ ਦਿਨ ਰਾਤ ਉਹ ਸਦੀਵ ਹੀ ਖੁਸ਼ੀ ਅੰਦਰ ਵਿਚਰਦੇ ਹਨ ਅਤੇ ਉਸ ਦੀ ਕੀਰਤੀ ਉਚਾਰਨ ਕਰ ਕੇ ਕੀਰਤੀ-ਮਾਨ ਸੁਆਮੀ ਅੰਦਰ ਲੀਨ ਹੋ ਜਾਂਦੇ ਹਨ।
|