ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥
ਸ਼ਾਬਾਸ਼! ਸ਼ਾਬਾਸ਼! ਉਸ ਨੂੰ ਆਖ, ਜੋ ਸਾਰਿਆਂ ਅੰਦਰ ਰਮਿਆ ਹੋਇਆ ਹੈ। ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਆਫਰੀਨ! ਆਫਰੀਨ! ਉਸ ਨੂੰ ਆਖ, ਜੋ ਸਾਰਿਆਂ ਨੂੰ ਰੋਜ਼ੀ ਦਿੰਦਾ ਹੈ। ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥ ਨਾਨਕ, ਜੈ! ਜੈ! ਦੇ ਸ਼ਬਦ ਦੁਆਰਾ ਇਕ ਸੁਆਮੀ ਦੀ ਕੀਰਤੀ ਕਰ, ਜਿਸ ਨੂੰ ਸੱਚੇ ਗੁਰਾਂ ਨੇ ਮੈਨੂੰ ਵਿਖਾਲ ਦਿੱਤਾ ਹੈ। ਮਃ ੩ ॥ ਤੀਜੀ ਪਾਤਿਸ਼ਾਹੀ। ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ ਖਾਇ ॥ ਗੁਰੂ-ਪਿਆਰੇ ਸਦੀਵ ਹੀ ਆਪਣੇ ਪ੍ਰਭੂ ਦੀ ਪ੍ਰਸੰਸਾ ਕਰਦੇ ਹਨ ਅਤੇ ਆਪ-ਹੁਦਰੇ ਜ਼ਹਿਰ ਖਾ ਕੇ ਮਰ ਜਾਂਦੇ ਹਨ। ਓਨਾ ਵਾਹੁ ਵਾਹੁ ਨ ਭਾਵਈ ਦੁਖੇ ਦੁਖਿ ਵਿਹਾਇ ॥ ਉਹ ਸੁਆਮੀ ਦੀ ਸਿਫ਼ਤ-ਸਲਾਹ ਨੂੰ ਪਿਆਰ ਨਹੀਂ ਕਰਦੇ ਤੇ ਪਰਮ ਕਲੇਸ਼ ਅੰਦਰ ਆਪਣਾ ਜੀਵਨ ਬਤੀਤ ਕਰਦੇ ਹਨ। ਗੁਰਮੁਖਿ ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਗੁਰੂ-ਅਨੁਸਾਰੀ ਅੰਮ੍ਰਿਤ ਪਾਨ ਕਰਦੇ ਹਨ ਅਤੇ ਆਪਣੀ ਬਿਰਤੀ ਜੋੜ ਕੇ ਸੁਆਮੀ ਵਾਹਿਗੁਰੂ ਨੂੰ ਸਿਮਰਦੇ ਹਨ। ਨਾਨਕ ਵਾਹੁ ਵਾਹੁ ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ ਨਾਨਕ! ਉਹ ਪੁਰਸ਼ ਜਿਹੜੇ ਵਾਹਿਗੁਰੂ! ਵਾਹਿਗੁਰੂ! ਉਚਾਰਦੇ ਹਨ, ਪਵਿੱਤ੍ਰ ਹਨ ਅਤੇ ਉਨ੍ਹਾਂ ਨੂੰ ਤਿੰਨਾਂ ਜਹਾਨਾਂ ਦੀ ਗਿਆਤ ਹੋ ਜਾਂਦੀ ਹੈ। ਪਉੜੀ ॥ ਪਉੜੀ। ਹਰਿ ਕੈ ਭਾਣੈ ਗੁਰੁ ਮਿਲੈ ਸੇਵਾ ਭਗਤਿ ਬਨੀਜੈ ॥ ਪ੍ਰਭੂ ਦੀ ਰਜ਼ਾ ਦੁਆਰਾ ਗੁਰੂ ਜੀ ਮਿਲਦੇ ਹਨ ਅਤੇ ਖਿਦਮਤ-ਗੁਜਾਰੀ (ਸੇਵਾ) ਤੇ ਸ਼ਰਧਾ ਪ੍ਰੇਮ ਪ੍ਰਾਣੀ ਨੂੰ ਸੁਭਾਇਮਾਨ ਕਰਦੇ ਹਨ। ਹਰਿ ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਵਾਹਿਗੁਰੂ ਦੀ ਰਜ਼ਾ ਦੁਆਰਾ, ਵਾਹਿਗੁਰੂ ਹਿਰਦੇ ਵਿੱਚ ਟਿਕਦਾ ਹੈ ਅਤੇ ਇਨਸਾਨ ਸੁਖੈਨ ਹੀ ਨਾਮ ਅੰਮ੍ਰਿਤ ਨੂੰ ਪਾਨ ਕਰਦਾ ਹੈ। ਹਰਿ ਕੈ ਭਾਣੈ ਸੁਖੁ ਪਾਈਐ ਹਰਿ ਲਾਹਾ ਨਿਤ ਲੀਜੈ ॥ ਰੱਬ ਦੀ ਰਜ਼ਾ ਅਨੁਸਾਰ ਟੁਰਨ ਦੁਆਰਾ ਆਦਮੀ ਆਰਾਮ ਪਾਉਂਦਾ ਹੈ ਅਤੇ ਨਿਤਾਪ੍ਰਤੀ ਸੁਆਮੀ ਦੀ ਖੱਟੀ ਖੱਟਦਾ ਹੈ। ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ ਵਸੀਜੈ ॥ ਉਸ ਨੂੰ ਵਾਹਿਗੁਰੂ ਦੇ ਰਾਜ-ਸਿੰਘਾਸਣ ਉਤੇ ਬਿਠਾਲਿਆ ਜਾਂਦਾ ਹੈ ਅਤੇ ਉਹ ਹਮੇਸ਼ਾਂ ਆਪਣੇ ਨਿੱਜ ਦੇ ਗ੍ਰਹਿ ਵਿੱਚ ਵਸਦਾ ਹੈ। ਹਰਿ ਕਾ ਭਾਣਾ ਤਿਨੀ ਮੰਨਿਆ ਜਿਨਾ ਗੁਰੂ ਮਿਲੀਜੈ ॥੧੬॥ ਕੇਵਲ ਉਹੀ ਸਾਹਿਬ ਦੀ ਰਜ਼ਾ ਨੂੰ ਕਬੂਲ ਕਰਦੇ ਹਨ, ਜਿਨ੍ਹਾਂ ਨੂੰ ਗੁਰੂ ਜੀ ਮਿਲ ਪੈਂਦੇ ਹਨ। ਸਲੋਕੁ ਮਃ ੩ ॥ ਸਲੋਕ ਤੀਜੀ ਪਾਤਿਸ਼ਾਹੀ। ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨ੍ਹ੍ਹ ਕਉ ਆਪੇ ਦੇਇ ਬੁਝਾਇ ॥ ਉਹ ਜੀਵ, ਜਿਨ੍ਹਾਂ ਸੁਆਮੀ ਖੁਦ ਸਮਝ ਪ੍ਰਦਾਨ ਕਰਦਾ ਹੈ ਹਮੇਸ਼ਾਂ ਸੁਆਮੀ ਦੇ ਨਾਮ ਦਾ ਸਿਮਰਨ ਕਰਦੇ ਹਨ। ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ ਜਾਇ ॥ ਸੁਆਮੀ ਦੇ ਨਾਮ ਦਾ ਉਚਾਰਨ ਕਰਨ ਦੁਆਰਾ ਆਤਮਾ ਪਵਿੱਤਰ ਹੋ ਜਾਂਦੀ ਹੈ ਅਤੇ ਹੰਕਾਰ ਅੰਦਰੋਂ ਦੂਰ ਹੋ ਜਾਂਦਾ ਹੈ। ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ ਸੋ ਮਨ ਚਿੰਦਿਆ ਫਲੁ ਪਾਇ ॥ ਗੁਰੂ ਦਾ ਸਿੱਖ, ਜੋ ਸਦਾ ਵਾਹਿਗੁਰੂ ਦੇ ਨਾਮ ਦਾ ਉਚਾਰਨ ਕਰਦਾ ਹੈ, ਉਹ ਆਪਣੇ ਚਿੱਤ ਚਾਹੁੰਦਾ ਮੇਵਾ ਪਾ ਲੈਂਦਾ ਹੈ। ਵਾਹੁ ਵਾਹੁ ਕਰਹਿ ਸੇ ਜਨ ਸੋਹਣੇ ਹਰਿ ਤਿਨ੍ਹ੍ਹ ਕੈ ਸੰਗਿ ਮਿਲਾਇ ॥ ਸੁੰਦਰ ਹਨ, ਉਹ ਪੁਰਸ਼ ਜੋ ਪ੍ਰਭੂ ਦੀ ਪ੍ਰਭਤਾ ਉਚਾਰਨ ਕਰਦੇ ਹਨ। ਮੇਰੇ ਵਾਹਿਗੁਰੂ, ਤੂੰ ਮੈਨੂੰ ਉਨ੍ਹਾਂ ਨਾਲ ਮਿਲਾ ਦੇ। ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਸਾਹਿਬ ਦੀ ਸਿਫ਼ਤ ਸਲਾਹ ਮੈਂ ਆਪਣੇ ਮਨ ਅੰਦਰ ਗਾਇਨ ਕਰਦਾ ਹਾਂ ਅਤੇ ਸਾਹਿਬ ਦੀ ਸਿਫ਼ਤ ਸਲਾਹ ਹੀ ਮੈਂ ਆਪਣੇ ਮੂੰਹ ਨਾਲ ਉਚਾਰਦਾ ਹਾਂ। ਨਾਨਕ ਵਾਹੁ ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨ੍ਹ੍ਹ ਕਉ ਦੇਉ ॥੧॥ ਨਾਨਕ, ਜਿਹੜੇ ਆਪਣੇ ਸੁਆਮੀ ਮਾਲਕ ਦੀ ਪ੍ਰਸੰਸਾ ਕਰਦੇ ਹਨ, ਉਨ੍ਹਾਂ ਨੂੰ ਮੈਂ ਆਪਣੀ ਦੇਹ ਤੇ ਆਤਮਾ ਸਮਰਪਨ ਕਰਦਾ ਹਾਂ। ਮਃ ੩ ॥ ਤੀਜੀ ਪਾਤਿਸ਼ਾਹੀ। ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਸੁਆਮੀ ਵਾਹਿਗੁਰੂ ਸੱਚਾ ਮਾਲਕ ਹੈ, ਜਿਸ ਦਾ ਨਾਮ ਸੁਰਜੀਤ ਕਰਨ ਵਾਲਾ ਅੰਮ੍ਰਿਤ ਹੈ। ਜਿਨਿ ਸੇਵਿਆ ਤਿਨਿ ਫਲੁ ਪਾਇਆ ਹਉ ਤਿਨ ਬਲਿਹਾਰੈ ਜਾਉ ॥ ਜੋ ਸੁਆਮੀ ਦੀ ਟਹਿਲ ਕਮਾਉਂਦੇ ਹਨ, ਉਨ੍ਹਾਂ ਨੂੰ ਨਾਮ ਦੇ ਮੇਵੇ ਦੀ ਦਾਤ ਮਿਲਦੀ ਹੈ। ਮੈਂ ਉਨ੍ਹਾਂ ਉਤੋਂ ਵਾਰਨੇ ਵੰਞਦਾ ਹਾਂ। ਵਾਹੁ ਵਾਹੁ ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਸੁਆਮੀ ਮਾਲਕ ਉਤਕ੍ਰਿਸ਼ਟਤਾਈਆਂ (ਗੁਣਾਂ) ਦਾ ਖਜਾਨਾ ਹੈ। ਜਿਸ ਨੂੰ ਸੁਆਮੀ ਦਿੰਦਾ ਹੈ, ਉਹੀ ਉਸ ਨੂੰ ਬਖਸ਼ਸ਼ ਨੂੰ ਮਾਣਦਾ ਹੈ। ਵਾਹੁ ਵਾਹੁ ਜਲਿ ਥਲਿ ਭਰਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਸੁਆਮੀ ਮਾਲਕ ਸਮੁੰਦਰ ਤੇ ਧਰਤੀ ਨੂੰ ਪਰੀਪੂਰਨ ਕਰ ਰਿਹਾ ਹੈ। ਗੁਰਾਂ ਦੇ ਰਾਹੀਂ ਉਹ ਪਾਇਆ ਜਾਂਦਾ ਹੈ। ਵਾਹੁ ਵਾਹੁ ਗੁਰਸਿਖ ਨਿਤ ਸਭ ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਸਮੂਹ ਗੁਰਸਿੱਖਾਂ ਨੂੰ ਹਮੇਸ਼ਾਂ ਸੁਆਮੀ ਦੀ ਕੀਰਤੀ ਕਰਨੀ ਉਚਿਤ ਹੈ। ਪੂਰਨ ਗੁਰਾਂ ਨੂੰ ਸੁਆਮੀ ਦੀ ਕੀਰਤੀ ਚੰਗੀ ਲੱਗਦੀ ਹੈ। ਨਾਨਕ ਵਾਹੁ ਵਾਹੁ ਜੋ ਮਨਿ ਚਿਤਿ ਕਰੇ ਤਿਸੁ ਜਮਕੰਕਰੁ ਨੇੜਿ ਨ ਆਵੈ ॥੨॥ ਨਾਨਕ, ਜਿਹੜਾ ਆਪਣੇ ਦਿਲ ਦੇ ਦਿਲ ਅੰਦਰ ਵਾਹਿਗੁਰੂ, ਵਾਹਿਗੁਰੂ ਉਚਾਰਨ ਕਰਦਾ ਹੈ, ਉਸ ਦੇ ਨੇੜੇ ਮੌਤ ਦਾ ਦੂਤ ਨਹੀਂ ਢੁੱਕਦਾ ਹੈ। ਪਉੜੀ ॥ ਪਉੜੀ। ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਪੂਜਯ ਪ੍ਰਭੂ ਸੱਚਿਆਂ ਦਾ ਸ਼੍ਰੋਮਣੀ ਸੱਚਾ ਹੈ ਅਤੇ ਸੱਚੀ ਹੈ ਗੁਰਾਂ ਦੀ ਬਾਣੀ। ਸਤਿਗੁਰ ਤੇ ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਸੱਚੇ ਗੁਰਾਂ ਦੇ ਰਾਹੀਂ ਸੱਚ ਸਿੰਞਾਣਿਆ ਜਾਂਦਾ ਹੈ ਅਤੇ ਆਦਮੀ ਸੁਖੈਨ ਹੀ ਸੱਚੇ ਸਾਹਿਬ ਅੰਦਰ ਲੀਨ ਹੋ ਜਾਂਦਾ ਹੈ। ਅਨਦਿਨੁ ਜਾਗਹਿ ਨਾ ਸਵਹਿ ਜਾਗਤ ਰੈਣਿ ਵਿਹਾਣੀ ॥ ਰੈਣ ਅਤੇ ਦਿਹੁੰ ਜਗਿਆਸੂ ਖਬਰਦਾਰ ਰਹਿੰਦੇ ਹਨ ਤੇ ਸੌਂਦੇ ਨਹੀਂ ਅਤੇ ਜਾਗਦਿਆਂ ਹੀ ਉਨ੍ਹਾਂ ਦੀ ਜੀਵਨ-ਰਾਤ੍ਰੀ ਬੀਤਦੀ ਹੈ। ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥ ਜੋ ਗੁਰਾਂ ਦੇ ਉਪਦੇਸ਼ ਦੁਆਰਾ ਵਾਹਿਗੁਰੂ ਅੰਮ੍ਰਿਤ ਨੂੰ ਪਾਨ ਕਰਦੇ ਹਨ, ਉਹ ਨੇਕੀ ਨਿਪੁੰਨ ਪੁਰਸ਼ ਹਨ। ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ ਗੁਰਾਂ ਦੇ ਬਾਝੋਂ ਕਿਸੇ ਨੂੰ ਭੀ ਪ੍ਰਭੂ ਪ੍ਰਾਪਤ ਨਹੀਂ ਹੋਇਆ। ਬੇਸਮਝ ਬੰਦੇ ਗਲ ਸੜ ਕੇ ਮਰ ਜਾਂਦੇ ਹਨ। ਸਲੋਕੁ ਮਃ ੩ ॥ ਸਲੋਕ ਤੀਜੀ ਪਾਤਿਸ਼ਾਹੀ। ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ ਨ ਕੋਇ ॥ ਵਾਹ! ਵਾਹ! ਦੇ ਸ਼ਬਦ ਸਰੂਪ-ਰਹਿਤ ਸੁਆਮੀ ਦੇ ਬੌਧਕ ਹਨ। ਉਸ ਜਿੱਡਾ ਵੱਡਾ ਹੋਰ ਕੋਈ ਨਹੀਂ। ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਮੁਬਾਰਕ! ਮੁਬਾਰਕ! ਹੈ, ਪਹੁੰਚ ਤੋਂ ਪਰੇ ਤੇ ਹਰ ਥਾਂ ਵਿਆਪਕ ਸੁਆਮੀ ਨੂੰ। ਸ਼ਾਬਾਸ਼! ਸ਼ਾਬਾਸ਼! ਹੈ ਉਸ ਸੱਚ ਪੁਰਖ ਨੂੰ। ਵਾਹੁ ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਬੇ-ਮੁਹਤਾਜ ਹੈ ਪ੍ਰਭੂ ਪ੍ਰਮੇਸ਼ਰ ਜਿਹੜਾ ਕੁਛ ਪ੍ਰਭੂ ਪਰਮੇਸ਼ਰ ਕਰਦਾ ਹੈ, ਉਹੋ ਹੀ ਹੁੰਦਾ ਹੈ। ਵਾਹੁ ਵਾਹੁ ਅੰਮ੍ਰਿਤ ਨਾਮੁ ਹੈ ਗੁਰਮੁਖਿ ਪਾਵੈ ਕੋਇ ॥ ਕਲਿਆਣ ਸਰੂਪ! ਕਲਿਆਣ ਸਰੂਪ! ਹੈ ਸੁਧਾ-ਸਰੂਪ ਨਾਮ ਜਿਸ ਨੂੰ ਬਹੁਤ ਹੀ ਥੋੜੇ ਜਗਿਆਸੂ ਪ੍ਰਾਪਤ ਕਰਦੇ ਹਨ। ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ ਦੇਇ ॥ ਸੁਆਮੀ ਦੀ ਸਿਫ਼ਤ ਸ਼ਲਾਘਾ ਇਨਸਾਨ ਨੂੰ ਉਸ ਦੀ ਮਿਹਰ ਰਾਹੀਂ ਮਿਲਦੀ ਹੈ। ਰਹਿਮਤ ਧਾਰਕੇ ਉਹ ਆਪੇ ਹੀ ਇਸ ਨੂੰ ਸਖਸ਼ਦਾ ਹੈ। copyright GurbaniShare.com all right reserved. Email |